ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਅੰਗ 658}

ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ