ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ...