ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ...