ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥...