ਧਨਾਸਰੀ ਮਹਲਾ ੫ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ...