ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ...