ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ...