ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ...