ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥
ਅਰਥ: ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ , ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ । ਹੇ ਭਾਈ ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ , ਅਤੇ , ਨਾਹ ਹੀ ( ਇਸ ਨੂੰ ਜੋੜ ਜੋੜ ਕੇ ) ਸੰਤੋਖ ਪ੍ਰਾਪਤ ਹੁੰਦਾ ਹੈ ॥੧॥