Select Page

ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ॥੯॥੪॥ {ਅੰਗ 904-905}