ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥

ਵਿਆਖਿਆ :- ਕੋਈ ਖਤ੍ਰੀ ਹੋਵੇ ,ਚਾਹੇ ਬ੍ਰਾਹਮਣ ਹੋਵੇ,ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ , ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ!ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ ।੧।  ਹੇ ਪ੍ਰਭੂ ਦੇ ਸੇਵਕ-ਜਨੋ ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ)। ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ,ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ ।੧। ਰਹਾਉ ।