ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਅਰਥ: ਹੇ ਮੇਰੀ ਮਾਂ! ਕਿਸੇ ਚਲਾਕੀ ਨਾਲ ਜਾਂ ਕੋਈ ਹੱਕ ਜਤਾਣ ਨਾਲ ਪਰਮਾਤਮਾ ਨਹੀਂ ਮਿਲਦਾ। ਹੋਰ ਕਿਹੜਾ ਤਰੀਕਾ ਹੈ ਜਿਸ ਨਾਲ ਮੈਂ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਮਿਲ ਸਕਦਾ ਹਾਂ?।੧।ਰਹਾਉ। (ਚਲਾਕੀ ਜਾਂ ਧੱਕੇ ਨਾਲ) ਪਰਮਾਤਮਾ ਦਾ ਸਿਮਰਨ ਨਹੀਂ ਕੀਤਾ ਜਾ ਸਕਦਾ। ਫਿਰ ਮੈਂ ਕਿਵੇਂ ਉਸ ਦਾ ਸਿਮਰਨ ਕਰਾਂ? ਤੇ, ਜੇ ਉਸ ਪ੍ਰਭੂ ਨੂੰ ਭੁਲਾ ਦੇਈਏ, ਤਾਂ ਭੀ ਜੀਵਨ ਚੰਗਾ ਕਦੇ ਨਹੀਂ ਬਣ ਸਕਦਾ, ਦਿਲ ਸੜਦਾ ਰਹਿੰਦਾ ਹੈ, ਜਿੰਦ ਦੁਖੀ ਰਹਿੰਦੀ ਹੈ। (ਕੀਹ ਕੀਤਾ ਜਾਏ?) (ਅਸਲ ਗੱਲ ਇਹ ਹੈ ਕਿ) ਸਦਾ-ਥਿਰ ਰਹਿਣ ਵਾਲਾ ਪ੍ਰਭੂ ਜੀਵਾਂ ਨੂੰ ਪੈਦਾ ਕਰ ਕੇ ਆਪ ਹੀ (ਸਿਮਰਨ ਦੀ ਦਾਤਿ ਦੇ ਕੇ) ਚੰਗੇ ਜੀਵਨ ਵਾਲਾ ਬਣਾਂਦਾ ਹੈ।੧। (ਜੇ ਉਸ ਦੀ ਮੇਹਰ ਨ ਹੋਵੇ ਤਾਂ) ਇਸ ਨਾਮ-ਵੱਖਰ ਨੂੰ ਨਾਹ ਕੋਈ ਪਰਖਣ ਲਈ ਜਾਂਦਾ ਹੈ, ਨਾਹ ਕੋਈ ਇਸ ਨੂੰ ਖਾ ਕੇ ਵੇਖਦਾ ਹੈ। (ਚਲਾਕੀਆਂ ਵਰਤ ਕੇ ਜਗਤ ਦੀ ਤਸੱਲੀ ਕਰਾ ਦਿੱਤੀ ਜਾਂਦੀ ਹੈ ਕਿ ਅਸੀਂ ਨਾਮ-ਵੱਖਰ ਵਿਹਾਝ ਰਹੇ ਹਾਂ) ਪਰ ਨਿਰਾ ਜਗਤ ਦੀ ਤਸੱਲੀ ਕਰਾਇਆਂ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ (ਲੋਕ-ਵਿਖਾਵੇ ਵਾਲੀ ਭਗਤੀ ਪਰਵਾਨ ਨਹੀਂ ਹੁੰਦੀ) । ਇੱਜ਼ਤ ਤਦੋਂ ਹੀ ਮਿਲਦੀ ਹੈ ਜੇ ਪ੍ਰਭੂ (ਆਪ ਮੇਹਰ ਕਰ ਕੇ ਨਾਮ ਦੀ ਦਾਤਿ ਦੇਵੇ ਤੇ) ਇੱਜ਼ਤ ਰੱਖੇ।੨।
(ਹੇ ਪ੍ਰਭੂ!) ਜਿੱਧਰ ਮੈਂ ਵੇਖਦਾ ਹਾਂ ਉਧਰ ਹੀ ਤੂੰ ਮੌਜੂਦ ਹੈਂ, (ਤੈਨੂੰ ਮਿਲਣ ਵਾਸਤੇ) ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਜੋ ਕੋਈ ਜੀਵ (ਪ੍ਰਭੂ ਨੂੰ ਮਿਲਣ ਵਾਸਤੇ ਹਿਕਮਤਿ ਆਦਿਕ ਵਾਲਾ ਕੋਈ ਜਤਨ) ਕਰੇ, ਤਾਂ ਅਜੇਹੇ ਜਤਨ ਨਾਲ ਕੋਈ ਲਾਭ ਨਹੀਂ ਹੁੰਦਾ। (ਸਿਰਫ਼ ਉਹੀ ਜੀਵ ਪ੍ਰਭੂ ਨੂੰ ਮਿਲ ਸਕਦਾ ਹੈ) ਜਿਸ ਉਤੇ ਉਹ ਸਦਾ-ਥਿਰ ਪ੍ਰਭੂ ਆਪ (ਸਿਮਰਨ ਦੀ) ਬਖ਼ਸ਼ਸ਼ ਕਰੇ।੩। (ਇਥੇ ਸਦਾ ਨਹੀਂ ਬੈਠੇ ਰਹਿਣਾ, ਇਥੋਂ) ਝਬਦੇ ਹੀ (ਹਰੇਕ ਜੀਵ ਨੇ ਆਪੋ ਆਪਣੀ ਵਾਰੀ) ਚਲੇ ਜਾਣਾ ਹੈ, ਇਕ ਪਲ ਵਿਚ ਜਾਂ ਇਕ ਤਾਲ ਵਿਚ (ਕਹਿ ਲਵੋ। ਇਥੇ ਪੱਕੇ ਡੇਰੇ ਨਹੀਂ ਹਨ) । (ਫਿਰ, ਇਸ ਸਮੇ ਵਿਚ ਜੇ ਮੈਂ ਲੋਕ-ਵਿਖਾਵਾ ਹੀ ਕਰਦਾ ਰਿਹਾ, ਤਾਂ) ਮੈਂ ਕੀਹ ਮੂੰਹ ਵਿਖਾਵਾਂਗਾ? ਮੇਰੇ ਪੱਲੇ ਗੁਣ ਨਹੀਂ ਹੋਣਗੇ। (ਜੀਵ ਦੇ ਭੀ ਕੀਹ ਵੱਸ?) ਪਰਮਾਤਮਾ ਜੇਹੋ ਜੇਹੀ ਨਿਗਾਹ ਕਰਦਾ ਹੈ ਜੀਵ ਉਹੋ ਜੇਹੇ ਜੀਵਨ ਵਾਲਾ ਬਣ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੋਈ ਜੀਵ ਪ੍ਰਭੂ ਦੇ ਚਰਨਾਂ ਵਿਚ ਜੁੜ ਨਹੀਂ ਸਕਦਾ।੪।੧।੩।
