Select Page

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ  {ਅੰਗ 653}