Select Page

ਟੋਡੀ ਮਹਲਾ ੫ ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ॥੨॥੬॥੧੧॥{ਅੰਗ 714}